Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 11

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਨਵੰਬਰ 2027

ਵੀਰਵਾਰ · ਆਮ ਸਮੇਂ ਦਾ 32ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 32ਵੇਂ ਹਫ਼ਤੇ ਦਾ ਵੀਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਤੂਰ ਦੇ ਸੰਤ ਮਾਰਟਿਨ, ਬਿਸ਼ਪ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 119:89–91, 130, 135, 175

89ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ! 90ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ। 91ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ। 130ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ। 135ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ। 175ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।

ਇੰਜੀਲ

ਲੂਕਾ 17:20–25

20ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ। 21ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ। 22ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ। 23ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ। 24ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ। 25ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ