ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 11
ਆਰਥੋਡਾਕਸ ਕੈਲੰਡਰ · 29 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 11 ਨਵੰਬਰ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 21ਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Martyr Anastasia the Roman (3rd C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
24ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ 25ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ। 26ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ। 27ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ। 28ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ। 29ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।
ਇੰਜੀਲ
14ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ। 15ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। 16ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ। 17ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ। 18ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ। 19ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ। 20ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ। 21ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ। 22ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ। 23ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 29 ਸਿਵਲ ਕੈਲੰਡਰ ਦਾ ਨਵੰਬਰ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ