Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 12

ਆਰਥੋਡਾਕਸ ਕੈਲੰਡਰ · 30 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 12 ਨਵੰਬਰ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 21ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Hieromartyr Zenobios, Bishop of Aegea, and his sister Zenobia in Cilicia († 285)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 2:1–7

1ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ। 2ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ। 3ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ। 4ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ। 5ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ। 6ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ। 7ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।

ਇੰਜੀਲ

ਲੂਕਾ 11:23–26

23ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ। 24ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ। 25ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ। 26ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 30 ਸਿਵਲ ਕੈਲੰਡਰ ਦਾ ਨਵੰਬਰ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ