Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 13

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਨਵੰਬਰ 2027

ਸ਼ਨੀਵਾਰ · ਆਮ ਸਮੇਂ ਦਾ 32ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 32ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 105:2–3, 36–37, 42–43

2ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ! 3ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ! 36ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਪਹਿਲੌਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ। 37ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਉਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ। 42ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ। 43ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।

ਇੰਜੀਲ

ਲੂਕਾ 18:1–8

1ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ। 2ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ। 3ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ। 4ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ। 5ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ। 6ਪ੍ਰਭੂ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ। 7ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ? 8ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ