ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 14
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਨਵੰਬਰ 2027
ਐਤਵਾਰ · ਆਮ ਸਮੇਂ ਦਾ 33ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 33ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ। 2ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ। 3ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ।
ਜਵਾਬੀ ਭਜਨ
5ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। 8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। 9ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ, 10ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। 11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।
ਦੂਜਾ ਪਾਠ
11ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ। 12ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। 13ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ। 14ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ। 18ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।
ਇੰਜੀਲ
24ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ। 25ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। 26ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ। 27ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ। 28ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆ ਗਈ ਹੈ। 29ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ। 30ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ। 31ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ। 32ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ