ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 15
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਨਵੰਬਰ 2027
ਸੋਮਵਾਰ · ਆਮ ਸਮੇਂ ਦਾ 33ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 33ਵੇਂ ਹਫ਼ਤੇ ਦਾ ਸੋਮਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਐਲਬਰਟ ਮਹਾਨ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
ਜ਼ਬੂ 119:53, 61, 134, 150, 155, 158
53ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ। 61ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ। 134ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ। 150ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ। 155ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ। 158ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
ਇੰਜੀਲ
35ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ। 36ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ? 37ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ। 38ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ। 39ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ! 40ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ, 41ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ! 42ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। 43ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।
ਅੱਜ ਦੇ ਸੰਤ
- ਸੰਤ ਐਲਬਰਟ ਮਹਾਨ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ