Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਨਵੰਬਰ 2027

ਮੰਗਲਵਾਰ · ਆਮ ਸਮੇਂ ਦਾ 33ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 33ਵੇਂ ਹਫ਼ਤੇ ਦਾ ਮੰਗਲਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਗਰਟਰੂਡ ਮਹਾਨ, ਕੁਆਰੀ · ਇੱਛਿਕ ਯਾਦਗਾਰੀ ਦਿਨ

ਸਕਾਟਲੈਂਡ ਦੀ ਸੰਤ ਮਾਰਗਰੇਟ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 3:1–7

1ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ। ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ। 2ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ। ਸਲਹ। 3ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ। 4ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ। 5ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ। 6ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ। 7ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।

ਇੰਜੀਲ

ਲੂਕਾ 19:1–10

1ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ। 2ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ। 3ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ। 4ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ। 5ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ। 6ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ। 7ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ। 8ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ। 9ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ। 10ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ