ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 16
ਆਰਥੋਡਾਕਸ ਕੈਲੰਡਰ · 3 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 16 ਨਵੰਬਰ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 22ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Martyrs Akepsimos the Bishop, Joseph the Presbyter and Haiphal the Deacon of Persia (4th C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
20ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ। 21ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ? 22ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ। 23ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ। 3:1ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। 2ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। 3ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।
ਇੰਜੀਲ
34ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ। 35ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ। 36ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ। 37ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ। 38ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ। 39ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ। 40ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ? 41ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 3 ਸਿਵਲ ਕੈਲੰਡਰ ਦਾ ਨਵੰਬਰ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ