ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 17
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਨਵੰਬਰ 2027
ਬੁੱਧਵਾਰ · ਆਮ ਸਮੇਂ ਦਾ 33ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 33ਵੇਂ ਹਫ਼ਤੇ ਦਾ ਬੁੱਧਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਹੰਗਰੀ ਦੀ ਸੰਤ ਐਲਿਜ਼ਾਬੈਥ, ਧਰਮਸੰਘੀ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਦਾਊਦ ਦੀ ਪ੍ਰਾਰਥਨਾ। ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ। 5ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ। 6ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ। 8ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ, 15ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।
ਇੰਜੀਲ
11ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ। 12ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ। 13ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ। 14ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ। 15ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ। 16ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ। 17ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ। 18ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ। 19ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ। 20ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ। 21ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ। 22ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ। 23ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ? 24ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ। 25ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ। 26ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ। 27ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ! 28ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।
ਅੱਜ ਦੇ ਸੰਤ
- ਹੰਗਰੀ ਦੀ ਸੰਤ ਐਲਿਜ਼ਾਬੈਥ, ਧਰਮਸੰਘੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ