Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 17

ਆਰਥੋਡਾਕਸ ਕੈਲੰਡਰ · 4 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 17 ਨਵੰਬਰ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 22ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Venerable Joannicius the Great († 846)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 3:17–4:1

17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ। 18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ। 19ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ। 20ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ। 21ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ। 22ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ। 23ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ। 24ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ। 25ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ। 4:1ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।

ਇੰਜੀਲ

ਲੂਕਾ 11:42–46

42ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ। 43ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ। 44ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ। 45ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ। 46ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 4 ਸਿਵਲ ਕੈਲੰਡਰ ਦਾ ਨਵੰਬਰ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ