ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 18
ਆਰਥੋਡਾਕਸ ਕੈਲੰਡਰ · 5 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 18 ਨਵੰਬਰ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 22ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Martyrs Galaction and his wife Epistimia, at Emesa (3rd C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
2ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ। 3ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ। 4ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ। 5ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ। 6ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ। 7ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ। 8ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ। 9ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।
ਇੰਜੀਲ
47ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ। 48ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ। 49ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ। 50ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ। 51ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ। 52ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ। 53ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ। 54ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ। 12:1ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 5 ਸਿਵਲ ਕੈਲੰਡਰ ਦਾ ਨਵੰਬਰ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ