ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 19
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਨਵੰਬਰ 2027
ਸ਼ੁੱਕਰਵਾਰ · ਆਮ ਸਮੇਂ ਦਾ 33ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 33ਵੇਂ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
10ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ 11ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ। 12ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖ਼ਸ਼ੇਂ
ਇੰਜੀਲ
45ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ। 46ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ। 47ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ। 48ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ