Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 19

ਆਰਥੋਡਾਕਸ ਕੈਲੰਡਰ · 6 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 19 ਨਵੰਬਰ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 22ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Saint Paul the Confessor, Bishop of Constantinople († 350)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 4:10–18

10ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ। 11ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ। 12ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ। 13ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ। 14ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ। 15ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ। 16ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ। 17ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ। 18ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।

ਇੰਜੀਲ

ਲੂਕਾ 12:2–12

2ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ। 3ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ। 4ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। 5ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। 6ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ। 7ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ। 8ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। 9ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ। 10ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ। 11ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ? 12ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 6 ਸਿਵਲ ਕੈਲੰਡਰ ਦਾ ਨਵੰਬਰ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ