ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 20
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਨਵੰਬਰ 2027
ਸ਼ਨੀਵਾਰ · ਆਮ ਸਮੇਂ ਦਾ 33ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 33ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ। 2ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ। 3ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ, 5ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ। 15ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ। 18ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
ਇੰਜੀਲ
27ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ, 28ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ। 29ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ। 30ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ। 31ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ। 32ਇਸ ਪਿੱਛੋਂ ਉਹ ਔਰਤ ਵੀ ਮਰ ਗਈ। 33ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ? 34ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ। 35ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ। 36ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ। 37ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ। 38ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ। 39ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ। 40ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ