ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 21
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਨਵੰਬਰ 2027
ਐਤਵਾਰ · ਆਮ ਸਮੇਂ ਦਾ 34ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਸਾਡੇ ਪ੍ਰਭੂ ਯਿਸੂ ਮਸੀਹ, ਸਾਰੇ ਜਗਤ ਦੇ ਰਾਜਾ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
13ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ। 14ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
ਜਵਾਬੀ ਭਜਨ
1ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ। 2ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ। 5ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।
ਦੂਜਾ ਪਾਠ
5ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ। 6ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। 7ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ। 8ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
ਇੰਜੀਲ
33ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” 34ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?” 35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?” 36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।” 37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ