Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 22

ਆਰਥੋਡਾਕਸ ਕੈਲੰਡਰ · 9 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 22 ਨਵੰਬਰ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 23ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Martyrs Onisiphorus and Porphyrius of Ephesus (3rd-4th C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਥੱਸ 1:1–5

1ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 2ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। 3ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ। 4ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ। 5ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ।

ਇੰਜੀਲ

ਲੂਕਾ 12:13–15, 22–31

13ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ। 14ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ? 15ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ। 22ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ। 23ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ। 24ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ! 25ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ? 26ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ? 27ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ। 28ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ! 29ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ। 30ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ। 31ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 9 ਸਿਵਲ ਕੈਲੰਡਰ ਦਾ ਨਵੰਬਰ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ