Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 23

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਨਵੰਬਰ 2027

ਮੰਗਲਵਾਰ · ਆਮ ਸਮੇਂ ਦਾ 34ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 34ਵੇਂ ਹਫ਼ਤੇ ਦਾ ਮੰਗਲਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਕਲੇਮੈਂਟ ਪਹਿਲੇ, ਪੋਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ

ਸੰਤ ਕੋਲੰਬਨ, ਧਰਮਸੰਘੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਦਾਨੀ 2:31–45

31ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ। 32ਉਸ ਮੂਰਤੀ ਦਾ ਸਿਰ ਖ਼ਾਲਸ ਸੋਨੇ ਦਾ ਸੀ, ਉਹ ਦੀ ਛਾਤੀ ਤੇ ਉਹ ਦੀਆਂ ਬਾਂਹਾਂ ਚਾਂਦੀ ਦੀਆਂ, ਉਹ ਦਾ ਢਿੱਡ ਤੇ ਉਹ ਦੇ ਪੱਟ ਪਿੱਤਲ ਦੇ, 33ਉਹ ਦੀਆਂ ਲੱਤਾਂ ਲੋਹੇ ਦੀਆਂ, ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ। 34ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ। 35ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ। 36ਸੁਫ਼ਨਾ ਇਹੀ ਹੈ ਅਤੇ ਅਸੀਂ ਉਸ ਦਾ ਅਰਥ ਰਾਜੇ ਨੂੰ ਦੱਸਦੇ ਹਾਂ। 37ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ। 38ਜਿੱਥੇ ਕਿਤੇ ਮਨੁੱਖ ਦੀ ਵੰਸ਼ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ। 39ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫਿਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ 40ਅਤੇ ਚੌਥਾ ਰਾਜ ਲੋਹੇ ਵਰਗਾ ਸਖ਼ਤ ਹੋਵੇਗਾ ਅਤੇ ਜਿਵੇਂ ਲੋਹਾ ਤੋੜ ਕੇ ਟੋਟੇ-ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਇਹਨਾਂ ਸਭਨਾਂ ਨੂੰ ਕੁਚਲਦਾ ਤਿਵੇਂ ਉਹ ਤੋੜ ਕੇ ਚੂਰ-ਚੂਰ ਕਰੇਗਾ ਅਤੇ ਕੁਚਲ ਦੇਵੇਗਾ। 41ਤੁਸੀਂ ਜੋ ਮੂਰਤੀ ਦੇ ਪੈਰ ਤੇ ਉਂਗਲੀਆਂ ਨੂੰ ਦੇਖਿਆ ਜੋ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਕੁਝ ਲੋਹੇ ਦੀਆਂ ਸਨ, ਇਸ ਲਈ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਪਰ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ, ਜਿਵੇਂ ਤੁਸੀਂ ਘੁਮਿਆਰ ਦੀ ਮਿੱਟੀ ਦੇ ਨਾਲ ਲੋਹਾ ਵੀ ਮਿਲਿਆ ਹੋਇਆ ਦੇਖਿਆ ਸੀ। 42ਜਿਵੇਂ ਪੈਰਾਂ ਦੀਆਂ ਉਂਗਲੀਆਂ ਕੁਝ ਲੋਹੇ ਦੀਆਂ ਤੇ ਕੁਝ ਮਿੱਟੀ ਦੀਆਂ ਸਨ ਉਸੇ ਤਰ੍ਹਾਂ ਰਾਜ ਕੁਝ ਤਕੜਾ ਅਤੇ ਕੁਝ ਕਮਜ਼ੋਰ ਹੋਵੇਗਾ। 43ਜਿਵੇਂ ਤੁਸੀਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਉਸੇ ਤਰ੍ਹਾਂ ਉਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਉਸੇ ਤਰ੍ਹਾਂ ਉਹਨਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ। 44ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ। 45ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ ਲਾਏ ਪਰਬਤ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ।

ਜਵਾਬੀ ਭਜਨ

ਇਸ ਅਨੁਵਾਦ ਵਿੱਚ ਨਹੀਂ

ਇੰਜੀਲ

ਲੂਕਾ 21:5–11

5ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ। 6ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ। 7ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ? 8ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ। 9ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।” 10ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ। 11ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ