Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 23

ਆਰਥੋਡਾਕਸ ਕੈਲੰਡਰ · 10 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਨਵੰਬਰ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 23ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Apostles of the 70: Herastos, Olympos, Rodion, Sosipater, Quartus and Tercias (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਥੱਸ 1:6–10

6ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ। 7ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ। 8ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ। 9ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ। 10ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।

ਇੰਜੀਲ

ਲੂਕਾ 12:42–48

42ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ? 43ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ। 44ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ। 45ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ। 46ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ। 47ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ। 48ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 10 ਸਿਵਲ ਕੈਲੰਡਰ ਦਾ ਨਵੰਬਰ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ