ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 24
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਨਵੰਬਰ 2027
ਬੁੱਧਵਾਰ · ਆਮ ਸਮੇਂ ਦਾ 34ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 34ਵੇਂ ਹਫ਼ਤੇ ਦਾ ਬੁੱਧਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ
ਸੰਤ ਐਂਡਰਿਊ ਡੁੰਗ-ਲਾਕ ਅਤੇ ਉਨ੍ਹਾਂ ਦੇ ਸਾਥੀ, ਸ਼ਹੀਦ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਦਾਨੀ 5:1–6, 13–14, 16–17, 23–28
1ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ। 2ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ। 3ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ। 4ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ। 5ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ। 6ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ। 13ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ? 14ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ। 16ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ। 17ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ। 23ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ। 24ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ। 25ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ” 26ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ। 27“ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ। 28“ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।
ਜਵਾਬੀ ਭਜਨ
ਇਸ ਅਨੁਵਾਦ ਵਿੱਚ ਨਹੀਂ
ਇੰਜੀਲ
12ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ। 13ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ। 14ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ। 15ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ। 16ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ। 17ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ। 18ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ 19ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
ਅੱਜ ਦੇ ਸੰਤ
- ਸੰਤ ਐਂਡਰਿਊ ਡੁੰਗ-ਲਾਕ ਅਤੇ ਉਨ੍ਹਾਂ ਦੇ ਸਾਥੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ