ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 24
ਆਰਥੋਡਾਕਸ ਕੈਲੰਡਰ · 11 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 24 ਨਵੰਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 23ਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Great Martyr Menas of Egypt († 304)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ। 2ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ। 3ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ। 4ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ। 5ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ। 6ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ। 7ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ। 8ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ।
ਇੰਜੀਲ
48ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ। 49ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ! 50ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ! 51ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ। 52ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ। 53ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ। 54ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ। 55ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ। 56ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ? 57ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ? 58ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ। 59ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 11 ਸਿਵਲ ਕੈਲੰਡਰ ਦਾ ਨਵੰਬਰ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ