ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 25
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਨਵੰਬਰ 2027
ਵੀਰਵਾਰ · ਆਮ ਸਮੇਂ ਦਾ 34ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 34ਵੇਂ ਹਫ਼ਤੇ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸਿਕੰਦਰਿਯਾ ਦੀ ਸੰਤ ਕੈਥਰੀਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
11ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ। 12ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ। 13ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ। 14ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ। 15ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ। 16ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ! 17ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ। 18ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ। 19ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ 20ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ? 21ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ। 22ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ। 23ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ। 24ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ। 25ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ: 26ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ। 27ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!
ਜਵਾਬੀ ਭਜਨ
ਇਸ ਅਨੁਵਾਦ ਵਿੱਚ ਨਹੀਂ
ਇੰਜੀਲ
20ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ। 21ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ। 22ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ। 23ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ। 24ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ। 25ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ। 26ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। 27ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ। 28ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”
ਅੱਜ ਦੇ ਸੰਤ
- ਸਿਕੰਦਰਿਯਾ ਦੀ ਸੰਤ ਕੈਥਰੀਨ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ