Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਨਵੰਬਰ 2027

ਸ਼ੁੱਕਰਵਾਰ · ਆਮ ਸਮੇਂ ਦਾ 34ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 34ਵੇਂ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਦਾਨੀ 7:2–14

2ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ 3ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ ਦੂਜੇ ਨਾਲੋਂ ਵੱਖੋ-ਵੱਖ ਸਨ। 4ਪਹਿਲਾ ਸ਼ੇਰ ਬੱਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਤੇ ਮੈਂ ਵੇਖਦਾ ਰਿਹਾ ਜਦੋਂ ਤੱਕ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਗੂੰ ਪੈਰਾਂ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ 5ਅਤੇ ਫਿਰ ਕੀ ਵੇਖਦਾ ਹਾਂ ਜੋ ਦੂਜਾ ਦਰਿੰਦਾ ਰਿੱਛ ਵਰਗਾ ਸੀ। ਉਹ ਇੱਕ ਪਾਸੇ ਵੱਲ ਖੜਾ ਹੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦੇ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਹਨਾਂ ਨੇ ਉਸ ਨੂੰ ਆਖਿਆ ਕਿ ਉੱਠ ਅਤੇ ਢੇਰ ਸਾਰਾ ਮਾਸ ਖਾਹ! 6ਉਹ ਦੇ ਪਿਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚੀਤੇ ਵਰਗਾ ਉੱਠਿਆ ਜਿਸ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ। 7ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ। 8ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ। 9ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ। 10ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ। 11ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ। 12ਬਾਕੀ ਦਰਿੰਦਿਆਂ ਦਾ ਰਾਜ ਵੀ ਉਹਨਾਂ ਤੋਂ ਲਿਆ ਗਿਆ ਪਰ ਇੱਕ ਵੇਲੇ ਅਤੇ ਇੱਕ ਸਮੇਂ ਤੋੜੀਂ ਉਹਨਾਂ ਨੂੰ ਜਿੰਦ ਦਿੱਤੀ ਗਈ। 13ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ। 14ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।

ਜਵਾਬੀ ਭਜਨ

ਇਸ ਅਨੁਵਾਦ ਵਿੱਚ ਨਹੀਂ

ਇੰਜੀਲ

ਲੂਕਾ 21:29–33

29ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ। 30ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ। 31ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ। 32ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ। 33ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ