ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 26
ਆਰਥੋਡਾਕਸ ਕੈਲੰਡਰ · 13 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 26 ਨਵੰਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 23ਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Saint John Chrysostom, Archbishop of Constantinople († 407)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
ਕਹਾ 10 (ਚੁਣੀਆਂ ਆਇਤਾਂ)
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ: ਇੰਜੀਲ
1ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ। 2ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ। 3ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। 4ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ। 5ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।” 6ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ। 7ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ। 8ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ। 9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
ਪੱਤ੍ਰੀ (ਸੰਤ ਯੂਹੰਨਾ ਕ੍ਰਿਸੋਸਤੋਮ ਲਈ)
26ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ। 27ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ। 28ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। 8:1ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ। 2ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।
ਇੰਜੀਲ (ਸੰਤ ਯੂਹੰਨਾ ਕ੍ਰਿਸੋਸਤੋਮ ਲਈ)
9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ। 10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ। 11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ। 14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ 15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ 16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 13 ਸਿਵਲ ਕੈਲੰਡਰ ਦਾ ਨਵੰਬਰ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ