Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 27

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਨਵੰਬਰ 2027

ਸ਼ਨੀਵਾਰ · ਆਮ ਸਮੇਂ ਦਾ 34ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 34ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਦਾਨੀ 7:15–27

15ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ। 16ਅਤੇ ਜਿਹੜੇ ਨੇੜੇ ਖੜ੍ਹੇ ਸਨ ਮੈਂ ਉਹਨਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਹਨਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਹਨਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ। 17ਇਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ। 18ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ। 19ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ। 20ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ। 21ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ। 22ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ। 23ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ। 24ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ। 25ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ। 26ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ। 27ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।

ਜਵਾਬੀ ਭਜਨ

ਇਸ ਅਨੁਵਾਦ ਵਿੱਚ ਨਹੀਂ

ਇੰਜੀਲ

ਲੂਕਾ 21:34–36

34ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ! 35ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ। 36ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ