Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 28

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਨਵੰਬਰ 2027

ਐਤਵਾਰ · ਆਗਮਨ ਸਮੇਂ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦਾ ਪਹਿਲਾ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਿਰ 33:14–16

14ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ 15ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ 16ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”

ਜਵਾਬੀ ਭਜਨ

ਜ਼ਬੂ 25:4–5, 8–10, 14

4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ। 5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ। 8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ। 9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ। 10ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ। 14ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।

ਦੂਜਾ ਪਾਠ

1 ਥੱਸ 3:12–4:2

12ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ। 13ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ। 4:1ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ। 2ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ।

ਇੰਜੀਲ

ਲੂਕਾ 21:25–28, 34–36

25ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ। 26ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। 27ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ। 28ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।” 34ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ! 35ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ। 36ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ