Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 28

ਆਰਥੋਡਾਕਸ ਕੈਲੰਡਰ · 15 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 28 ਨਵੰਬਰ 2027

ਐਤਵਾਰ · ਸੁਰ 6

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ 23ਵਾਂ ਐਤਵਾਰ

ਜਨਮ ਦਿਨ (ਕ੍ਰਿਸਮਸ) ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ ਪਹਿਲੀ ਇੰਜੀਲ

ਮੱਤੀ 28:16–20

16ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ। 17ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। 18ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। 19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। 20ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।

ਪੱਤ੍ਰੀ

ਅਫ਼ 2:4–10

4ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! 5ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ! 6ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ! 7ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! 8ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! 9ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ! 10ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!

ਇੰਜੀਲ

ਲੂਕਾ 10:25–37

25ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? 26ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ? 27ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 28ਯਿਸੂ ਨੇ ਉਸ ਨੂੰ ਆਖਿਆ, ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ। 29ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ? 30ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ। 31ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ। 32ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ। 33ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ। 34ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ। 35ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ। 36ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ? 37ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 15 ਸਿਵਲ ਕੈਲੰਡਰ ਦਾ ਨਵੰਬਰ 28 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ