ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2027 › ਨਵੰਬਰ 29
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਨਵੰਬਰ 2027
ਸੋਮਵਾਰ · ਆਗਮਨ ਸਮੇਂ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦੇ ਪਹਿਲੇ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
1ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ। 2ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ। 3ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ। 4ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ। 5ਹੇ ਯਾਕੂਬ ਦੇ ਵੰਸ਼ਜੋ, ਆਓ, ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ।
ਜਵਾਬੀ ਭਜਨ
1ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ! 2ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ। 4ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। 5ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ। 6ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ। 7ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ! 8ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ! 9ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।
ਇੰਜੀਲ
5ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ, 6ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ। 7ਪ੍ਰਭੂ ਨੇ ਉਸ ਨੂੰ ਆਖਿਆ, ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ। 8ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ। 9ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ। 10ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ! 11ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ