ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 2
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਦਸੰਬਰ 2027
ਵੀਰਵਾਰ · ਆਗਮਨ ਸਮੇਂ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦੇ ਪਹਿਲੇ ਹਫ਼ਤੇ ਦਾ ਵੀਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
1ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ। 2ਫਾਟਕ ਖੋਲ੍ਹੋ! ਤਾਂ ਜੋ ਉਹ ਧਰਮੀ ਕੌਮ ਜਿਹੜੀ ਵਫ਼ਾਦਾਰੀ ਦੀ ਪਾਲਣਾ ਕਰਦੀ ਹੈ ਅੰਦਰ ਆਵੇ। 3ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ। 4ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ। 5ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ। 6ਉਹ ਪੈਰਾਂ ਨਾਲ, ਸਗੋਂ ਮਸਕੀਨਾਂ ਅਤੇ ਗਰੀਬਾਂ ਦੇ ਪੈਰਾਂ ਨਾਲ ਮਿੱਧਿਆ ਜਾਵੇਗਾ।
ਜਵਾਬੀ ਭਜਨ
1ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ! 8ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ। 9ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ। 19ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ। 20ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ। 21ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ। 25ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ! 26ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ। 27ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸ਼ੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, ਜਗਵੇਦੀ ਦੇ ਸਿੰਗਾਂ ਤੱਕ।
ਇੰਜੀਲ
21ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ। 24ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ। 25ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ। 26ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ। 27ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ