Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 2

ਆਰਥੋਡਾਕਸ ਕੈਲੰਡਰ · 19 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 2 ਦਸੰਬਰ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 24ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Prophet Obadiah (9th C BC)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਥੱਸ 5:1–8

1ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ। 2ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ। 3ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ। 4ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ। 5ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ। 6ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ। 7ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ। 8ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।

ਇੰਜੀਲ

ਲੂਕਾ 16:1–9

1ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ। 2ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ। 3ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਭੰਡਾਰ ਦੀ ਜ਼ਿੰਮੇਵਾਰੀ ਮੇਰੇ ਤੋਂ ਖ਼ੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ। 4ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ। 5ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ? 6ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੋ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ। 7ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨ੍ਹਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੋ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ। 8ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ। 9ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 19 ਸਿਵਲ ਕੈਲੰਡਰ ਦਾ ਦਸੰਬਰ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ