Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਦਸੰਬਰ 2027

ਸ਼ੁੱਕਰਵਾਰ · ਆਗਮਨ ਸਮੇਂ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦੇ ਪਹਿਲੇ ਹਫ਼ਤੇ ਦਾ ਸ਼ੁੱਕਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਫ਼੍ਰਾਂਸਿਸ ਜ਼ੇਵੀਅਰ, ਪਾਦਰੀ · ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਯਸਾ 29:17–24

17ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ। 18ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ, 19ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ, 20ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ, 21ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ। 22ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ। 23ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ। 24ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।

ਜਵਾਬੀ ਭਜਨ

ਜ਼ਬੂ 27:1, 4, 13–14

1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? 4ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ। 13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ। 14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

ਇੰਜੀਲ

ਮੱਤੀ 9:27–31

27ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! 28ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ? ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ। 29ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ। 30ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ! 31ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ