Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 3

ਆਰਥੋਡਾਕਸ ਕੈਲੰਡਰ · 20 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 3 ਦਸੰਬਰ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 24ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Forefeast of the Entry of the Theotokos

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਥੱਸ 5:9–13, 24–28

9ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ। 10ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ। 11ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ। 12ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ। 13ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ। 24ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ। 25ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ। 26ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ। 27ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ। 28ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।

ਪੱਤ੍ਰੀ (ਸ਼ਨੀਵਾਰ ਲਈ)

2 ਕੁਰਿੰਥੀ 11:1–6

1ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ! 2ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ। 3ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ। 4ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ! 5ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ। 6ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।

ਇੰਜੀਲ

ਲੂਕਾ 16:15–18; 17:1–4

15ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ। 16ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ। 17ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ। 18ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ। 17:1ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ! 2ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ। 3ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ। 4ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।

ਇੰਜੀਲ (ਸ਼ਨੀਵਾਰ ਲਈ)

ਲੂਕਾ 9:57–62

57ਜਦ ਉਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਕਿਸੇ ਨੇ ਉਸ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ। 58ਯਿਸੂ ਨੇ ਉਸ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ। 59ਉਸ ਨੇ ਹੋਰ ਦੂਸਰੇ ਨੂੰ ਆਖਿਆ ਕਿ ਮੇਰੇ ਮਗਰ ਚੱਲਿਆ ਆ ਪਰ ਉਸ ਨੇ ਕਿਹਾ, ਪ੍ਰਭੂ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ। 60ਉਸ ਨੇ ਉਸ ਨੂੰ ਆਖਿਆ, ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ। 61ਅਤੇ ਇੱਕ ਹੋਰ ਨੇ ਆਖਿਆ, ਪ੍ਰਭੂ ਜੀ, ਮੈਂ ਤੁਹਾਡੇ ਪਿਛੇ ਚੱਲਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਾ ਹੋ ਆਵਾਂ। 62ਪਰ ਯਿਸੂ ਨੇ ਉਸ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 20 ਸਿਵਲ ਕੈਲੰਡਰ ਦਾ ਦਸੰਬਰ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ