ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 5
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਦਸੰਬਰ 2027
ਐਤਵਾਰ · ਆਗਮਨ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦਾ ਦੂਜਾ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! 2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ! 3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ! 4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ! 5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। 6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
ਦੂਜਾ ਪਾਠ
4ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ। 5ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ। 6ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ। 8ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ। 9ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। 10ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ। 11ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
ਇੰਜੀਲ
1ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ। 2ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ। 3ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ। 4ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”। 5ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ, 6ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ