ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 5
ਆਰਥੋਡਾਕਸ ਕੈਲੰਡਰ · 22 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 5 ਦਸੰਬਰ 2027
ਐਤਵਾਰ · ਸੁਰ 7
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 24ਵਾਂ ਐਤਵਾਰ
ਜਨਮ ਦਿਨ (ਕ੍ਰਿਸਮਸ) ਦਾ ਵਰਤ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਦੂਜੀ ਇੰਜੀਲ
1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ। 2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ। 3ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? 4ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। 5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। 6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। 7ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ। 8ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
ਪੱਤ੍ਰੀ
14ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ! 15ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ! 16ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ! 17ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ! 18ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ! 19ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! 20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! 21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। 22ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।
ਇੰਜੀਲ
16ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ। 17ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ? 18ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ। 19ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ। 20ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ? 21ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 22 ਸਿਵਲ ਕੈਲੰਡਰ ਦਾ ਦਸੰਬਰ 5 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ