ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 6
ਆਰਥੋਡਾਕਸ ਕੈਲੰਡਰ · 23 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 6 ਦਸੰਬਰ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Afterfeast of the Entry of the Theotokos
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, 2ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 3ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ। 4ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ। 5ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ। 6ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ। 7ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ। 8ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ। 9ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। 10ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
ਪੱਤ੍ਰੀ (ਸੰਤ ਅਲੈਗਜ਼ੈਂਡਰ ਲਈ)
22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਇੰਜੀਲ
20ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ। 21ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ। 22ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ। 23ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ। 24ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ। 25ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।
ਇੰਜੀਲ (ਸੰਤ ਅਲੈਗਜ਼ੈਂਡਰ ਲਈ)
27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 23 ਸਿਵਲ ਕੈਲੰਡਰ ਦਾ ਦਸੰਬਰ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ