Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 7

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਦਸੰਬਰ 2027

ਮੰਗਲਵਾਰ · ਆਗਮਨ ਸਮੇਂ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦੇ ਦੂਜੇ ਹਫ਼ਤੇ ਦਾ ਮੰਗਲਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਐਂਬਰੋਜ਼, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 40:1–11

1ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ। 2ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ। 3ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ। 4ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ। 5ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ। 6ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ। 7ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, - ਸੱਚ-ਮੁੱਚ ਲੋਕ ਘਾਹ ਹੀ ਹਨ! 8ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ। 9ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ! 10ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ। 11ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।

ਜਵਾਬੀ ਭਜਨ

ਜ਼ਬੂ 96:1–3, 10–13

1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ! 2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ! 3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ। 10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ। 11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, 12ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ, 13ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।

ਇੰਜੀਲ

ਮੱਤੀ 18:12–14

12ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ? 13ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ। 14ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ