ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 7
ਆਰਥੋਡਾਕਸ ਕੈਲੰਡਰ · 24 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 7 ਦਸੰਬਰ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Afterfeast of the Entry of the Theotokos
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
10ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ। 11ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ। 12ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ। 2:1ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ। 2ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!
ਇੰਜੀਲ
26ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ। 27ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ। 28ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ। 29ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ। 30ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ। 31ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ। 32ਲੂਤ ਦੀ ਪਤਨੀ ਨੂੰ ਯਾਦ ਰੱਖੋ। 33ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ। 34ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ। 35ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ। 36ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ। 37ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 24 ਸਿਵਲ ਕੈਲੰਡਰ ਦਾ ਦਸੰਬਰ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ