ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 8
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਦਸੰਬਰ 2027
ਬੁੱਧਵਾਰ · ਆਗਮਨ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਧੰਨ ਕੁਆਰੀ ਮਰਿਯਮ ਦਾ ਨਿਰਮਲ ਗਰਭ-ਧਾਰਨ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
9ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ? 10ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ। 11ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ? 12ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ। 13ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ। 14ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ। 15ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ। 20ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।
ਜਵਾਬੀ ਭਜਨ
1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
ਦੂਜਾ ਪਾਠ
3ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! 4ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! 5ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! 6ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ! 11ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ! 12ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!
ਇੰਜੀਲ
26ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ 27ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। 28ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। 29ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? 30ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ 31ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। 32ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। 33ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। 34ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। 35ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ। 36ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ। 37ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ। 38ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ