ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 9
ਆਰਥੋਡਾਕਸ ਕੈਲੰਡਰ · 26 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 9 ਦਸੰਬਰ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Venerable Alypios the Stylite of Adrianopolis († 640)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
13ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ। 14ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ। 15ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ। 16ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। 17ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ। 3:1ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ। 2ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ। 3ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ। 4ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ। 5ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
ਇੰਜੀਲ
31ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ। 32ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ। 33ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ। 34ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 26 ਸਿਵਲ ਕੈਲੰਡਰ ਦਾ ਦਸੰਬਰ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ