ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 10
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਦਸੰਬਰ 2027
ਸ਼ੁੱਕਰਵਾਰ · ਆਗਮਨ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦੇ ਦੂਜੇ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਲੋਰੇਟੋ ਦੀ ਮਾਤਾ ਮਰਿਯਮ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
17ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ। 18ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ, 19ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ।
ਜਵਾਬੀ ਭਜਨ
1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।
ਇੰਜੀਲ
16ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ, 17ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ। ਅਸੀਂ ਸਿਆਪਾ ਕੀਤਾ, ਪਰ ਤੁਸੀਂ ਵਿਰਲਾਪ ਨਾ ਕੀਤਾ। 18ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ। 19ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ