Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 10

ਆਰਥੋਡਾਕਸ ਕੈਲੰਡਰ · 27 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 10 ਦਸੰਬਰ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Icons of the Mother of God: “Znamenie” of Novgorod and “Znamenie”, the Kursk-Root

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਥੱਸ 3:6–18

6ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ। 7ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ। 8ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ। 9ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ। 10ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।” 11ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। 12ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ। 13ਹੇ ਭਰਾਵੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ। 14ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ। 15ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ। 16ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ। 17ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ। 18ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।

ਇੰਜੀਲ

ਲੂਕਾ 19:12–28

12ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ। 13ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ। 14ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ। 15ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ। 16ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ। 17ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ। 18ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ। 19ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ। 20ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ। 21ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ। 22ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ। 23ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ? 24ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ। 25ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ। 26ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ। 27ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ! 28ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 27 ਸਿਵਲ ਕੈਲੰਡਰ ਦਾ ਦਸੰਬਰ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ