ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 11
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਦਸੰਬਰ 2027
ਸ਼ਨੀਵਾਰ · ਆਗਮਨ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦੇ ਦੂਜੇ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਸੰਤ ਦਾਮਾਸਸ ਪਹਿਲੇ, ਪੋਪ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ। ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ! 2ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ! 14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ, 15ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ। 17ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ। 18ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
ਇੰਜੀਲ
10ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ? 11ਉਸ ਨੇ ਉੱਤਰ ਦਿੱਤਾ ਕਿ ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ। 12ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ। 13ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।
ਅੱਜ ਦੇ ਸੰਤ
- ਸੰਤ ਦਾਮਾਸਸ ਪਹਿਲੇ, ਪੋਪ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ