Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 12

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਦਸੰਬਰ 2027

ਐਤਵਾਰ · ਆਗਮਨ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦਾ ਤੀਜਾ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਗੁਲਾਬੀ

ਦਿਨ ਦੇ ਪਾਠ

ਪਹਿਲਾ ਪਾਠ

ਸਫ਼ 3:14–17

14ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ! 15ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ। 16ਉਸ ਦਿਨ ਯਰੂਸ਼ਲਮ ਨੂੰ ਆਖਿਆ ਜਾਵੇਗਾ, “ਹੇ ਸੀਯੋਨ! ਨਾ ਡਰ, ਤੇਰੇ ਹੱਥ ਢਿੱਲੇ ਨਾ ਪੈ ਜਾਣ!” 17ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।

ਜਵਾਬੀ ਭਜਨ

ਯਸਾ 12:2–6

2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ। 3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

ਦੂਜਾ ਪਾਠ

ਫਿਲਿੱ 4:4–7

4ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ। 5ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ। 6ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। 7ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

ਇੰਜੀਲ

ਲੂਕਾ 3:10–18

10ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ? 11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ। 12ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ? 13ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ। 14ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ। 15ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ? 16ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। 17ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ। 18ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ