ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 12
ਆਰਥੋਡਾਕਸ ਕੈਲੰਡਰ · 29 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 12 ਦਸੰਬਰ 2027
ਐਤਵਾਰ · ਸੁਰ 8
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 25ਵਾਂ ਐਤਵਾਰ
ਜਨਮ ਦਿਨ (ਕ੍ਰਿਸਮਸ) ਦਾ ਵਰਤ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਤੀਜੀ ਇੰਜੀਲ
9ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ। 10ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ। 11ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ। 12ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ। 13ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ। 14ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ। 15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। 16ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। 17ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, 18ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ। 19ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ। 20ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।
ਪੱਤ੍ਰੀ
1ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! 2ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ! 3ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ! 4ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ! 5ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ। 6ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!
ਇੰਜੀਲ
10ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ। 11ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। 12ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ। 13ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ। 14ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ। 15ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ? 16ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ? 17ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 29 ਸਿਵਲ ਕੈਲੰਡਰ ਦਾ ਦਸੰਬਰ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ