ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 15
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਦਸੰਬਰ 2027
ਬੁੱਧਵਾਰ · ਆਗਮਨ ਸਮੇਂ ਦਾ ਤੀਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦੇ ਤੀਜੇ ਹਫ਼ਤੇ ਦਾ ਬੁੱਧਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
6ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ। 7ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ। 8ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ,! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ। 18ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ। 21ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ। 22ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ। 23ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਇੱਕ ਜ਼ੁਬਾਨ ਮੇਰੀ ਸਹੁੰ ਖਾਵੇਗੀ। 24ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ। 25ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ।
ਜਵਾਬੀ ਭਜਨ
8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ। 9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ! 10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। 11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ। 12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। 13ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।
ਇੰਜੀਲ
19ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ। 20ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ? 21ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ। 22ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। 23ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ