ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 15
ਆਰਥੋਡਾਕਸ ਕੈਲੰਡਰ · 2 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 15 ਦਸੰਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 26ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Prophet Habakuk (7th C BC)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
18ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ। 19ਅਤੇ ਵਿਸ਼ਵਾਸ ਅਤੇ ਸ਼ੁੱਧ ਵਿਵੇਕ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਵਿਸ਼ਵਾਸ ਦੀ ਬੇੜੀ ਡੋਬ ਦਿੱਤੀ। 20ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ। 2:8ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ। 9ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ। 10ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ। 11ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ। 12ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ। 13ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ। 14ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ। 15ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ।
ਇੰਜੀਲ
1ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ। 2ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ? 3ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ ਸੋ ਮੈਨੂੰ ਦੱਸੋ। 4ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? 5ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ? 6ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ। 7ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ। 8ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 2 ਸਿਵਲ ਕੈਲੰਡਰ ਦਾ ਦਸੰਬਰ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ