Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਦਸੰਬਰ 2027

ਵੀਰਵਾਰ · ਆਗਮਨ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦੇ ਤੀਜੇ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 54:1–10

1ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ। 2ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਉਹ ਆਪਣੇ ਵਾਸਾਂ ਦੇ ਪੜਦੇ ਤਾਣਨ, ਤੂੰ ਸਰਫ਼ਾ ਨਾ ਕਰ, ਆਪਣੀਆਂ ਰੱਸੀਆਂ ਲੰਮੀਆਂ ਤੇ ਆਪਣਿਆਂ ਕੀਲਿਆਂ ਨੂੰ ਤਕੜਾ ਕਰ! 3ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ। 4ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ। 5ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ। 6ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ। 7ਕੁਝ ਪਲ ਲਈ ਹੀ ਮੈਂ ਤੈਨੂੰ ਤਿਆਗਿਆ ਸੀ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ। 8ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ। 9ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ। 10ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ।

ਜਵਾਬੀ ਭਜਨ

ਜ਼ਬੂ 30:1, 3–5, 10–12

1ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ। 3ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। 4ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ! 5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ। 10ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ! 11ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ। 12ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।

ਇੰਜੀਲ

ਲੂਕਾ 7:24–30

24ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? 25ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ। 26ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ। 27ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। 28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। 29ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ। 30ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ