ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 16
ਆਰਥੋਡਾਕਸ ਕੈਲੰਡਰ · 3 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 16 ਦਸੰਬਰ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 26ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Prophet Sophonius († 635-605 BC)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਇਹ ਬਚਨ ਸੱਚ ਹੈ ਕਿ ਜੇ ਕੋਈ ਨਿਗਾਹਬਾਨ ਦੀ ਪਦਵੀ ਨੂੰ ਚਾਹੁੰਦਾ ਹੈ, ਉਹ ਚੰਗੇ ਕੰਮ ਨੂੰ ਚਾਹੁੰਦਾ ਹੈ। 2ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ, 3ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ। 4ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ। 5ਜੇ ਕੋਈ ਆਪਣੇ ਹੀ ਘਰ ਦਾ ਪ੍ਰਬੰਧ ਕਰਨਾ ਨਾ ਜਾਣਦਾ ਹੋਵੇ, ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿਵੇਂ ਕਰੇਗਾ? 6ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ। 7ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ। 8ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ। 9ਪਰ ਵਿਸ਼ਵਾਸ ਦੇ ਭੇਤ ਨੂੰ ਸ਼ੁੱਧ ਵਿਵੇਕ ਨਾਲ ਮੰਨਣ। 10ਅਤੇ ਇਹ ਵੀ ਪਹਿਲਾਂ ਪਰਖੇ ਜਾਣ, ਜੇ ਨਿਰਦੋਸ਼ ਨਿੱਕਲਣ ਤਾਂ ਫੇਰ ਸੇਵਕਾਈ ਕਰਨ। 11ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ। 12ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰੰਬੰਧ ਕਰਨ ਵਾਲੇ ਹੋਣ। 13ਕਿਉਂਕਿ ਜਿਹਨਾਂ ਨੇ ਸੇਵਕਾਈ ਦਾ ਕੰਮ ਚੰਗੀ ਤਰ੍ਹਾਂ ਨਾਲ ਕੀਤਾ, ਉਹ ਆਪਣੇ ਲਈ ਚੰਗੀ ਪਦਵੀ ਅਤੇ ਵੱਡੀ ਦਲੇਰੀ ਉਸ ਵਿਸ਼ਵਾਸ ਵਿੱਚ ਪ੍ਰਾਪਤ ਕਰਦੇ ਹਨ ਜਿਹੜੀ ਮਸੀਹ ਯਿਸੂ ਉੱਤੇ ਹੈ।
ਇੰਜੀਲ
9ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ। 10ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ। 11ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ। 12ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ। 13ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ। 14ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ। 15ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ? 16ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ! 17ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ। 18ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 3 ਸਿਵਲ ਕੈਲੰਡਰ ਦਾ ਦਸੰਬਰ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ