ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 17
ਆਰਥੋਡਾਕਸ ਕੈਲੰਡਰ · 4 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 17 ਦਸੰਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 26ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Great Martyr Barbara and Martyr Juliana, at Heliopolis in Syria († c. 306)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
4ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ। 5ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ। 6ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ। 7ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ। 8ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ। 16ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।
ਪੱਤ੍ਰੀ (ਸ਼ਨੀਵਾਰ ਲਈ)
8ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ। 9ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ। 10ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ। 11ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ। 12ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ।
ਇੰਜੀਲ
19ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ। 20ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ। 21ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ। 22ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ? 23ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ 24ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ। 25ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ। 26ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।
ਇੰਜੀਲ (ਸ਼ਨੀਵਾਰ ਲਈ)
32ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ। 33ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ। 34ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ। 35ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ। 36ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ। 37ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ। 38ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ। 39ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ। 40ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 4 ਸਿਵਲ ਕੈਲੰਡਰ ਦਾ ਦਸੰਬਰ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ