Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 19

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਦਸੰਬਰ 2027

ਐਤਵਾਰ · ਆਗਮਨ ਸਮੇਂ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦਾ ਚੌਥਾ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਮੀਕਾ 5:2–5

2ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ। 3ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ। 4ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ। 5ਉਹ ਸਾਡੀ ਸ਼ਾਂਤੀ ਹੋਵੇਗਾ। ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ।

ਜਵਾਬੀ ਭਜਨ

ਜ਼ਬੂ 80:1–2, 14–15, 17–18

1ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ। ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ! 2ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ! 14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ, 15ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ। 17ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ। 18ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।

ਦੂਜਾ ਪਾਠ

ਇਬਰਾ 10:5–10

5ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ। 6ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ, 7ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ। 8ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ 9ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ। 10ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।

ਇੰਜੀਲ

ਲੂਕਾ 1:39–45

39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ