Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 20

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਦਸੰਬਰ 2027

ਸੋਮਵਾਰ · ਆਗਮਨ ਸਮੇਂ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

20 ਦਸੰਬਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 7:10–14

10ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ, 11ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, 12ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ। 13ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ? 14ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।

ਜਵਾਬੀ ਭਜਨ

ਜ਼ਬੂ 24:1–6

1ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ। 2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ। 3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ? 4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ। 5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ। 6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।

ਇੰਜੀਲ

ਲੂਕਾ 1:26–38

26ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ 27ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। 28ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। 29ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? 30ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ 31ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। 32ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। 33ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। 34ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। 35ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ। 36ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ। 37ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ। 38ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ